ਮੁਹਾਲੀ ਦੇ ਸਿੱਖਿਆ ਬੋਰਡ ਦਫਤਰ ਬਾਹਰ ਕੱਚੇ ਅਧਿਆਪਕਾਂ ਵੱਲੋਂ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ।ਇੱਥੇ ਕੱਚੇ ਅਧਿਆਪਕ ਯੂਨੀਅਨ ਵੱਲੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸਿੱਖਿਆ ਸਕੱਤਰ ਦੇ ਦਫ਼ਤਰ ਦਾ ਘਿਰਾਓ ਕਰਕੇ ਪੰਜਾਬ ਸਰਕਾਰ ਖ਼ਿਲਾਫ ਖੂਬ ਨਾਅਰੇਬਾਜ਼ੀ ਕੀਤੀ ਗਈ।ਅਧਿਆਪਕਾਂ ਵੱਲੋਂ ਹੱਥਾਂ ਚ ਪੈਟਰੋਲ ਦੀਆਂ ਬੋਤਲਾਂ ਤੇ ਸਲਫਾਸ ਦੀਆਂ ਗੋਲੀਆਂ ਫੜ ਕੇ ਪੰਜਾਬ ਸਰਕਾਰ ਖਿਲਾਫ ਆਪਣੀਆਂ ਮੰਗਾਂ ਨੂੰ ਲੈਕੇ ਪ੍ਰਦਰਸ਼ਨ ਕੀਤਾ ਗਿਆ