ਪਿਛਲੇ ਦਿਨੀਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਚੰਡੀਗੜ੍ਹ ‘ਚ ਪ੍ਰੈਸ ਕਾਨਫਰੰਸ ਕਰ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨੇ ਸਾਧੇ।ਭਗਵੰਤ ਮਾਨ ਨੇ ਕਿਹਾ ਬਿਜਲੀ ਨਾ ਮਿਲਣ ਕਾਰਨ ਪੰਜਾਬ ਵਿੱਚ ਮਚੀ ਹਾਹਾਕਾਰ ਮੱਚੀ ਹੈ ਜਦਕਿ ”ਹਾਕਮ ਮੌਜਾਂ ਕਰਨ ਤੇ ਆਮ ਲੋਕ ਭੁੱਖੇ ਮਰਨ।” ਉਨ੍ਹਾਂ ਕਿਹਾ ਕਿ 3 ਜੁਲਾਈ ਨੂੰ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦੇ ਮੀਟਰ ਚੈੱਕ ਕਰਕੇ ਪਤਾ ਲਗਾਉਣਗੇ ਕਿ ਇੱਥੇ ਕਿੰਨੇ ਕੁ ਘੰਟੇ ਬਿਜਲੀ ਦਾ ਕੱਟ ਲੱਗ ਰਿਹਾ ਹੈ ਕਿਉਂਕਿ ਪੰਜਾਬ ਵਿੱਚ ਘਰਾਂ ਦੀ ਬਿਜਲੀ ਸਪਲਾਈ ‘ਤੇ ਭਾਰੀ ਕੱਟ ਲੱਗਣ ਕਾਰਨ ਲੋਕਾਂ ਨੂੰ ਸੜਕਾਂ ‘ਤੇ ਆਉਣਾ ਪੈ ਰਿਹਾ ਹੈ ਅਤੇ ਟਿਊਬਵੈਲਾਂ ਦੀ ਬਿਜਲੀ ਨਾ ਆਉਣ ਕਾਰਨ ਕਿਸਾਨਾਂ ਨੂੰ ਮਜਬੂਰੀ ਵਸ ਝੋਨਾ ਖੇਤਾਂ ਵਿੱਚ ਵਾਹੁਣਾ ਪੈ ਰਿਹਾ ਹੈ।ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਚੋਣਾਂ ਵੇਲੇ ਤਾਂ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਨੇ ਲੋਕਾਂ ਨਾਲ ਬਹੁਤ ਵਾਅਦੇ ਕੀਤੇ ਸਨ, ਪਰ ਪੂਰਾ ਕੋਈ ਵੀ ਨਹੀਂ ਕੀਤਾ।ਇਸ ਦੇ ਚਲਦਿਆ ਆਪ ਵੱਲੋਂ ਸਿਸਵਾਂ ਦਾ ਘਿਰਾਓ ਕੀਤਾ ਗਿਆਵੱਡੀ ਗਿਣਤੀ ‘ਚ ਕੈਪਟਨ ਦਾ ਘਰ ਘੇਰਨ ਪਹੁੰਚੇ ਆਮ ਆਦਮੀ ਪਾਰਟੀ ਦੇ ਵਰਕਰਾਂ ਨ ਜਦੋਂ ਅੱਗੇ ਵੱਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਵੱਲੋਂ ਪਾਣੀ ਦੀਆਂ ਵਾਛੜਾਂ ਮਾਰੀਆਂ ਗਈਆਂ ਤੇ ਹਲਕਾਂ ਲਾਠੀਚਾਰਜ ਵੀ ਕੀਤਾ ਗਿਆ।ਆਮ ਆਦਮੀ ਪਾਰਟੀ ਦੇ ਵਰਕਰ ਜਦੋਂ ਜਹਿੱਦ ਕਰਦੇ ਤੇ ਪੁਲਿਸ ਉਨਾਂ੍ਹ ਨੂਮ ਰੋਕਦੀ ਰਹੀ।ਆਖਿਰਕਾਰ ਪੁਲਿਸ ਨੇ ਆਪ ਦੇ ਵਰਕਰਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਤੇ ਆਪ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਤੇ ਹੋਰਾਂ ਆਗੂਆਂ ਨੂੰ ਹਿਰਾਸਤ ‘ਚ ਲੈ ਲਿਆ।ਭਗਵੰਤ ਮਾਨ ਨੂੰ ਹਿਰਾਸਤ ‘ਚ ਲੈ ਪੁਲਿਸ ਮਾਜਰੀ ਥਾਣੇ ਲੈ ਗਈ ਜਦਕਿ ਹਰਪਾਲ ਚੀਮਾ ਨੂੰ ਹਿਰਾਸਤ ‘ਚ ਲੈਕੇ ਕੁਰਾਲੀ ਸਦਰ ਥਾਣੇ ਲਿਆਂਦਾ ਗਿਆ।