ਕੈਪਟਨ ਦੀ ਰਿਹਾਇਸ਼ ਅੱਗੇ ਕੀਤਾ ਪ੍ਰਦਰਸ਼ਨ
ਬੇਰੁਜ਼ਗਾਰੀ ਤੇ ਨਸ਼ੇ ਦੇ ਮੁੱਦੇ ਨੂੰ ਲੈਕੇ ਭਾਜਪਾ ਯੂਵਾ ਮੋਰਚੇ ਵੱਲੋ ਕੈਪਟਨ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਕੀਤਾ ਗਿਆ।ਪ੍ਰਦਰਸ਼ਨਕਾਰੀਆ ਨੂੰ ਰੋਕਣ ਲਈ ਪੁਲਿਸ ਵੱਲੋਂ ਬੈਰੀਕੇਟ ਲਗਾਏ ਗਏ।ਪ੍ਰਦਰਸ਼ਨਕਾਰੀਆ ਨੇ ਬੈਰੀਕੇਟ ‘ਤੇ ਚੜ੍ਹ ਕੇ ਪ੍ਰਦਰਸ਼ਨ ਕੀਤਾ।ਇਸ ਮੌਕੇ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਤੇ ਅੱੱਥਰੂ ਗੈਸ ਦੇ ਗੋਲੇ ਵੀ ਸੁੱਟੇ।ਇਸ ਦੌਰਾਨ ਪੁਲਿਸ ਨੇ ਕਈ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕੀਤਾ ਗਿਆ।ਭਾਜਪਾ ਵਰਕਰਾਂ ਨੇ ਕਿਹਾ ਕਿ ਸੂਬੇ ਭਰ ‘ਚੋਂ ਭਾਜਪਾ ਯੂਵਾ ਮੋਰਚੇ ਦੇ ਵਰਕਰ ਕੈਪਟਨ ਸਰਕਾਰ ਦਾ ਵਿਰੋਧ ਕਰਨ ਆਏ ਹਨ।ਭਾਜਪਾ ਵਰਕਰਾਂ ਨੇ ਕਿਹਾ ਕਿ ਕੈਪਟਨ ਨੇ ਪਵਿੱਤਰ ਗੁਟਕਾ ਸਾਹਿਬ ਦੀ ਸੁੰਹ ਖਾਧੀ ਸੀ ਕਿ 4 ਹਫਤਿਆਂ ਚ ਨਸ਼ਾ ਖਤਮ ਕਰਾਂਗਾ ਪਰ ਅਜਿਹਾ ਕੁੱਝ ਨਹੀਂ ਹੋਇਆ ਬਲਕਿ ਕੈਪਟਨ ਨੇ ਖੁਦ ਲੋਕਾਂ ਦੇ ਘਰਾਂ ‘ਚ ਨਸ਼ਾ ਪੰਹੁਚਾਇਆਂ ਹੈ।ਭਾਜਪਾ ਵਰਕਰਾਂ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਬਹੁਤੇ ਸਾਰੇ ਵਾਅਦੇੇ ਕੀਤੇ ਪਰ ਇੱਕ ਵੀ ਵਾਅਦਾ ਪੂਰਾ ਨਾ ਕੀਤਾ ਅਤੇ ਆਪਣੇ ਹੀ ਵਿਧਾਇਕਾਂ ਦੇ ਪੁੱਤਰਾਂ ਨੂੰ ਨੋਕਰੀ ਦਿੱਤੀ ਅਤੇ ਖਿਡਾਰੀਆ ਦੀ ਬੇਕਦਰੀ ਕੀਤੀ।