ਚੰਡੀਗੜ੍ਹ : ਪੰਜਾਬ ਅੰਦਰ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਨੂੰ ਧਿਆਨ ‘ਚ ਰੱਖਦਿਆਂ ਵੱਡੇ ਪੱਧਰ ‘ਤੇ ਪੰਜਾਬ ਅੰਦਰ ਟੈਸਟਿੰਗ ਪ੍ਰਕਿਿਰਆ ਸ਼ੁਰੂ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿੰਡ ਟੈਸਟਿੰਗ ਲਈ ਅਤੀ ਆਧੁਨਿਕ ਸਹੂਲਤਾਂ ਨਾਲ ਲੈਸ ਟੈਸਟਿੰਗ ਮੋਬਾਇਲ ਕਲੀਨਿਕ ਤੇ ਐਂਬੂਲੈਂਸ ਨੂੰ ਹਰੀ ਝੰਡੀ ਦਿੱਤੀ ਗਈ ਹੈ। ਜ਼ਿਕਰ ਏ ਖਾਸ ਹੈ ਕਿ ਇਹ ਐਂਬੂਲੈਂਸ ਵਿਸ਼ਵ ਪੰਜਾਬੀ ਸੰਸਥਾ ਦੇ ਕੌਮਾਂਤਰੀ ਪ੍ਰਧਾਨ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਦਾਨ ਕੀਤੀ ਗਈ ਹੈ।

ਇਸ ਦੀਆਂ ਸੁਵਿਧਾਵਾਂ ਬਾਰੇ ਜਾਣੂ ਕਰਵਾਉਂਦਿਆਂ ਸਾਹਨੀ ਨੇ ਦੱਸਿਆ ਕਿ ਮੋਬਾਇਲ ਕਲੀਨਿਕ ਵਿੱਚ ਬਿਨਾਂ ਸੰਪਰਕ ਵਾਲੀ ਥਰਮ ਟੈਸਟਿੰਗ ਦੀ ਸੁਵਿਧਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਜੇਕਰ ਕਿਸੇ ਮਰੀਜ਼ ਦੀ ਹਾਲਤ ਵਧੇਰੇ ਗੰਭੀਰ ਹੈ ਤਾਂ ਉਸ ਨੂੰ ਲੈ ਜਾਣ ਲਈ ਐਂਬੂਲੈਂਸ ਜ਼ੋਨ ਦੀ ਸੁਵਿਧਾ ਵੀ ਇਸ ‘ਚ ਦਿੱਤੀ ਗਈ ਹੈ। ਇੱਥੇ ਹੀ ਬੱਸ ਨਹੀਂ ਇਸ ਰਾਹੀਂ 1000 ਤੋਂ ਵਧੇਰੇ ਨਮੂਨੇ ਇੱਕ ਦਿਨ ‘ਚ ਲਏ ਜਾ ਸਕਦੇ ਹਨ।ਇਸ ਐਂਬੂਲੈਂਸ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਲਾਘਾ ਕਰਦਿਆਂ ਕਿਹਾ ਕਿ ਮਹਾਮਾਰੀ ਦੌਰਾਨ ਇਹ ਵੈਨ ਰਾਮਬਾਨ ਸਿੱਧ ਹੋਵੇਗੀ ਅਤੇ ਵੱਡੇ ਪੱਧਰ ‘ਤੇ ਟੈਸਟਿੰਗ ਕੀਤੀ ਜਾ ਸਕੇਗੀ।ਇੱਥੇ ਦੱਸਣਾ ਇਹ ਵੀ ਬਣਦਾ ਹੈ ਕਿ ਪੰਜਾਬ ਅੰਦਰ ਹੁਣ 24 ਹਜ਼ਾਰ ਦੇ ਕਰੀਬ ਪ੍ਰਤੀ ਦਿਨ ਟੈਸਟ ਕੀਤੇ ਜਾਂਦੇ ਹਨ ਅਤੇ ਅਗਲੇ ਤੱਕ ਇਸ ਲਈ 30 ਹਜ਼ਾਰ ਤੱਕ ਦਾ ਟੀਚਾ ਮਿੱਥਿਆ ਗਿਆ ਹੈ।
