ਚੰਡੀਗੜ੍ਹ: ਪੰਜਾਬ ਦੀ ਸਿਆਸਤ ਅੱਜ ਪੋਸਟ ਮੈਟ੍ਰਿਕ ਦੇ ਵਿਿਦਆਰਥੀਆਂ ਦੇ ਵਜੀਫੇ ਨੂੰ ਲੈ ਕੇ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਇਸ ਨੂੰ ਲੈ ਕੇ ਲਗਾਤਾਰ ਕਾਂਗਰਸ ਪਾਰਟੀ ਦੇ ਮੰਤਰੀ ਸਾਧੂ ਸਿੰਘ ਧਰਮਸੋਤ ‘ਤੇ ਦੋਸ਼ ਲੱਗ ਰਹੇ ਹਨ। ਦਰਅਸਲ 64 ਕਰੋੜ ਰੁਪਏ ਦੇ ਪੋਸਟ ਮੈਟ੍ਰਿਕ ਵਜੀਫੇ ਦਾ ਵੱਡਾ ਘੁਟਾਲਾ ਹੋਇਆ ਹੈ। ਇਸ ਨੂੰ ਲੈ ਕੇ ਵਿਰੋਧੀ ਪਾਰਟੀਆਂ ਲਗਾਤਾਰ ਧਰਮਸੋਤ ਨੂੰ ਕਰੜੇ ਹੱਥੀਂ ਲੈ ਰਹੀਆਂ ਹਨ। ਬੀਤੇ ਦਿਨੀਂ ਧਰਮਸੋਤ ਨੇ ਵੀ ਆਪਣਾ ਪੱਖ ਰੱਖਦਿਆਂ ਆਈ.ਏ.ਐੱਸ. ਅਧਿਕਾਰੀ ਕ੍ਰਿਪਾ ਸ਼ੰਕਰ ਸਰੋਚ ‘ਤੇ ਗੰਭੀਰ ਦੋਸ਼ ਲਾਏ ਸਨ। ਧਰਮਸੋਤ ਦਾ ਕਹਿਣਾ ਸੀ ਕਿ ਉਨ੍ਹਾਂ ਤੋਂ ਬਦਲਾ ਲੈਣ ਲਈ ਗਲਤ ਰਿਪੋਰਟਾਂ ਬਣਾਈਆਂ ਜਾ ਰਹੀਆਂ ਹਨ। ਇਸ ਦੇ ਚਲਦਿਆਂ ਹੁਣ ਇਸ ਮਸਲੇ ‘ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤਰੁਣ ਚੁੱਘ ਨੇ ਵੀ ਸਖਤ ਪ੍ਰਤੀਕਿਿਰਆ ਦਿੱਤੀ ਹੈ।
ਤਰੁਣ ਚੁੱਘ ਦਾ ਕਹਿਣਾ ਹੈ ਕਿ ਪੰਜਾਬ ਦੇ ਬੱਚਿਆਂ ਲਈ 9 ਸੌ 59 ਕਰੋੜ ਰੁਪਏ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਸਨ ਤਾਂ ਉਹ ਪੈਸੇ ਕਿੱਥੇ ਗਏ।ਉਨ੍ਹਾਂ ਕਿਹਾ ਕਿ ਇਹ ਪੈਸੇ ਵਿਿਦਆਰਥੀਆਂ ਨੂੰ ਨਹੀਂ ਮਿਲੇ ਤੇ ਇਸ ਦਾ ਸਰਕਾਰ ਨੂੰ ਹਰ ਹਾਲ ‘ਚ ਜਵਾਬ ਦੇਣਾ ਪਵੇਗਾ।ਚੁੱਘ ਨੇ ਕਿਹਾ ਕਿ ਕੈਪਟਨ ਸਰਕਾਰ ਦਲਿਤ ਭਾਈਚਾਰੇ ਦੇ ਪਰਿਵਾਰਾਂ ‘ਤੇ ਲਗਾਤਾਰ ਅੱਤਿਆਚਾਰ ਕਰ ਰਹੀ ਹੈ ਤੇ ਅੱਜ ਵਿਿਦਆਰਥੀਆਂ ਦਾ ਭਵਿੱਖ ਹਨੇਰੇ ਵੱਲ ਧੱਕ ਦਿੱਤਾ ਗਿਆ ਹੈ।