ਚੰਡੀਗੜ੍ਹ : ਇਸ ਵੇਲੇ ਦੀ ਵੱਡੀ ਖਬਰ ਸਰਕਾਰੀ ਕਰਮਚਾਰੀਆਂ ਲਈ ਆ ਰਹੀ ਹੈ। ਕੇਂਦਰ ਸਰਕਾਰ ਵੱਲੋਂ ਸਰਕਾਰੀ ਕਰਮਚਾਰੀਆਂ ਲਈ ਵੱਡਾ ਫੈਸਲਾ ਲਿਆ ਗਿਆ ਹੈ। ਜਾਣਕਾਰੀ ਮੁਤਾਬਿਕ ਹੁਣ ਸਰਕਾਰੀ ਕਰਮਚਾਰੀਆਂ ਦੀ ਸੇਵਾਮੁਕਤੀ ਉਨ੍ਹਾਂ ਦੀ ਕਾਰਗੁਜਾਰੀ ਦੇ ਹਿਸਾਬ ਨਾਲ ਹੋਵੇਗੀ। ਭਾਵ 30 ਸਾਲ ਦੇ ਸੇਵਾ ਕਾਲ ਤੋਂ ਬਾਅਦ ਕਰਮਚਾਰੀਆਂ ਦੇ ਸੇਵਾ ਕਾਲ ਦਾ ਰਿਵੀਊ ਕੀਤਾ ਜਾਵੇਗਾ ਅਤੇ ਇਸ ਦੇ ਅਧਾਰ ‘ਤੇ ਹੀ ਸੇਵਾ ਮੁਕਤੀ ਲਈ ਫੈਸਲਾ ਲਿਆ ਜਾਵੇਗਾ। ਕੇਂਦਰ ਸਰਕਾਰ ਵੱਲੋਂ ਸਰਕਾਰੀ ਕਰਮਚਾਰੀਆਂ ਲਈ ਇਹ ਵੱਡਾ ਫੈਸਲਾ ਲਿਆ ਜਾਵੇਗਾ। ਇਸ ਤੋਂ ਇਲਾਵਾ ਨਿਰਧਾਰਿਤ ਉਮਰ ਤੋਂ ਪਹਿਲਾਂ ਵੀ ਕਰਮਚਾਰੀਆਂ ਨੂੰ ਸੇਵਾ ਮੁਕਤ ਕੀਤਾ ਜਾ ਸਕੇਗਾ