ਚੰਡੀਗੜ੍ਹ : ਪੰਜਾਬ ਅੰਦਰ ਸੱਤਾਧਾਰੀ ਕੈਪਟਨ ਸਰਕਾਰ ਕਿਸੇ ਸਮੇਂ ਨਸ਼ਾ ਖਤਮ ਕਰਨ ਦਾ ਵਾਅਦਾ ਕਰਕੇ ਸੱਤਾ ‘ਚ ਆਈ ਸੀ ਪਰ ਅੱਜ ਵਾਅਦੇ ਝੂਠੇ ਜਾਪ ਰਹੇ ਹਨ। ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਕੇਂਦਰ ਵੱਲੋਂ ਦੇਸ਼ ਦੇ 270 ਤੋਂ ਵਧੇਰੇ ਜਿਿਲਆਂ ਨੂੰ ਨਸ਼ਾ ਮੁਕਤ ਕਰਨ ਲਈ ਇੱਕ ਯੋਜਨਾ ਲਿਆਂਦੀ ਗਈ ਹੈ ਜਿਸ ਤਹਿਤ ਨਸ਼ਾ ਖੋਰੀ ਰੋਕਣ ਲਈ ਜ਼ਮੀਨੀ ਪੱਧਰ ‘ਤੇ ਕੰਮ ਕੀਤਾ ਜਾਵੇਗਾ। ਜ਼ਿਕਰ ਏ ਖਾਸ ਹੈ ਕਿ ਕੇਂਦਰ ਵੱਲੋਂ ਅਜਿਹੇ ਜਿਿਲਆਂ ਦੀ ਸੂਚੀ ਜਾਰੀ ਕੀਤੀ ਗਈ ਹੈ ਜਿੱਥੇ ਨਸ਼ਿਆਂ ਦੀ ਭਰਮਾਰ ਹੈ । ਇਸ ਸੂਚੀ ‘ਚ ਪੰਜਾਬ ਦੇ 18 ਜਿਲ੍ਹੇ ਸ਼ਾਮਲ ਹਨ। ਪੰਜਾਬ ਦੇ ਜਿਿਲ੍ਹਆਂ ‘ਚ ਫਰੀਦਕੋਟ, ਜਲੰਧਰ, ਅੰਮ੍ਰਿਤਸਰ,ਫਿਰੋਜ਼ਪੁਰ, ਫਾਜ਼ਿਲਕਾ, ਗੁਰਦਾਸਪੁਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੋਗਾ ਪਠਾਨਕੋਟ, ਸੰਗਰੂਰ ਪਟਿਆਲਾ ਬਠਿੰਡਾ, ਮੁਕਤਸਰ, ਹੁਸ਼ਿਆਰਪੁਰ, ਨਵਾਂ ਸ਼ਹਿਰ, ਤਰਨ ਤਾਰਨ, ਦੇ ਨਾਮ ਸ਼ਾਮਲ ਹਨ।Attachments area