ਇਸ ਵੇਲੇ ਦੀ ਵੱਡੀ ਖਬਰ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨਾਲ ਸਬੰਧਤ ਆ ਰਹੀ ਹੈ। ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਦੀ ਸਿਹਤ ਖਰਾਬ ਸੀ ਜਿਸ ਦੇ ਚਲਦਿਆਂ ਅੱਜ ਉਨ੍ਹਾਂ ਦਾ ਦੇਹਾਂਤ ਹੋ ਗਿਆ। ਇਸ ਦੀ ਜਾਣਕਾਰੀ ਉਨ੍ਹਾਂ ਦੇ ਪੁੱਤਰ ਅਭੀਜੀਤ ਮੁਖਰਜੀ ਵੱਲੋਂ ਦਿੱਤੀ ਗਈ ਹੈ। ਉਹ ਦਿੱਲੀ ਦੇ ਸੈਨਿਕ ਹਸਪਤਾਲ *ਚ ਜੇਰੇ ਇਲਾਜ ਸਨ। ਜ਼ਿਕਰ ਏ ਖਾਸ ਹੈ ਕਿ ਸਾਲ 2012 ਤੋਂ 2017 ਤੱਕ ਉਹ ਦੇਸ਼ ਦੇ ਰਾਸ਼ਟਰਪਤੀ ਸਨ।ਪਿਛਲੇ ਲੰਮੇ ਸਮੇਂ ਤੋਂ ਉਹ ਫੇਫੜਿਆਂ ਦੀ ਲਾਗ ਦੀ ਬਿਮਾਰੀ ਨਾਲ ਪੀੜਤ ਸਨ।ਪਿਛਲੇ ਕਈ ਦਿਨਾਂ ਤੋਂ ਉਹ ਵੈਂਟੀਲੇਟਰ *ਤੇ ਸਨ।ਉਹ ਦੇਸ਼ ਦੇ 13 ਵੇਂ ਰਾਸ਼ਟਰਪਤੀ ਸਨ।2019 *ਚ ਭਾਰਤ ਰਤਨ ਨਾਲ ਸਨਮਾਨੇ ਗਏ ਸਨ।