ਚੰਡੀਗੜ੍ਹ : ਪੰਜਾਬ ਦੀ ਸੱਤਾਧਾਰੀ ਕੈਪਟਨ ਸਰਕਾਰ ਆਏ ਦਿਨ ਵਿਰੋਧੀਆਂ ਦੇ ਨਿਸ਼ਾਨੇ ‘ਤੇ ਰਹਿੰਦੀ ਹੈ। ਇਸ ਦੇ ਚਲਦਿਆਂ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਘੇਰਿਆ ਹੈ। ਦਰਅਸਲ ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਘਰ ਅੰਦਰ ਬੈਠੇ ਹਨ ਤੇ ਲੋਕਾਂ ਦਾ ਬੁਰਾ ਹਾਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਲੜਾਈ ਵਿੱਚ ਜਿਸ ਫੌਜ਼ ਦਾ ਜਰਨੈਲ ਅੱਗੇ ਹੁੰਦੇ ਹੈ ਉਸ ਦੀ ਜਿੱਤ ਨਿਸ਼ਚਿਤ ਹੁੰਦੀ ਹੈ ਤੇ ਜਿਸ ਫੌਜ਼ ਦਾ ਜਰਨੈਲ ਹੀ ਨਾ ਹੋਵੇ ਉਹ ਕਦੇ ਜਿੱਤ ਨਹੀਂ ਸਕਦੀ।
⁶
ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਕਾਂਗਰਸ ਪਾਰਟੀ ਦੇ ਮੰਤਰੀ ਖੁਦ ਇਹ ਮੰਨ ਰਹੇ ਹਨ ਕਿ ਪੰਜਾਬ ਅੰਦਰ ਲੋਕਾਂ ਦਾ ਬੁਰਾ ਹਾਲ ਹੈ।ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨਾਲ ਗੱਲ ਕੀਤੀ ਸੀ ਤਾਂ ਪਤਾ ਲੱਗਾ ਕਿ ਹਸਪਤਾਲਾਂ ‘ਚ ਬੈੱਡ ਹੀ ਨਹੀਂ ਹਨ।ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਦੇ ਹਾਲਾਤ ਇਹ ਹਨ ਕਿ ਉੱਥੇ ਬੈੱਡ ਨਹੀਂ ਹੈ ਅਤੇ ਮੁਕੰਮਲ ਇੰਤਜਾਮ ਨਾ ਹੋਣ ਕਾਰਨ ਕਈ ਥਾਵਾਂ ‘ਤੇ ਮੌਤਾਂ ਹੋ ਰਹੀਆਂ ਹਨ।