ਅੰਮ੍ਰਿਤਸਰ : ਪੰਜਾਬ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਲਗਾਤਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਰਹਿੰਦੀ ਹੈ। ਇਸ ਦੇ ਚਲਦਿਆਂ ਹੁਣ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੇ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਚੁੱਘ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਿਛਲੇ 6 ਮਹੀਨੇ ਤੋਂ ਇਕਾਂਤਵਾਸ ‘ਚ ਬੈਠੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਮੰਗ ਕਰ ਰਹੇ ਹਨ ਕਿ ਕੋਰੋਨਾ ਮਹਾਮਾਰੀ ਦੌਰਾਨ ਮੁੱਖ ਮੰਤਰੀ ਅੱਜ ਅੱਗੇ ਹੋ ਕੇ ਮੁਸ਼ਕਲਾਂ ਦਾ ਸਾਹਮਣਾ ਕਰੇ। ਚੁੱਘ ਨੇ ਕਿਹਾ ਕਿ ਮਿਸ਼ਨ ਫਤਹਿ ਦਾ ਨਾਅਰਾ ਸੱਤਤਾਰਾ ਹੋਟਲਾਂ ‘ਚ ਬੈਠ ਕੇ ਕਿਸੇ ਵੀ ਸੂਰਤ ‘ਚ ਪੂਰਾ ਨਹੀਂ ਹੋ ਸਕਦਾ।ਉਨ੍ਹਾਂ ਕਿਹਾ ਕਿ ਇਸ ਲਈ ਮੁੱਖ ਮੰਤਰੀ ਨੂੰ ਯੋਜਨਾਵਾਂ ਬਣਾਉਣੀਆਂ ਚਾਹੀਦੀਆਂ ਹਨ।