ਚੰਡੀਗੜ੍ਹ : ਪੰਜਾਬ ਦੀਆਂ ਜੇਲ੍ਹਾਂ ਦਾ ਸਿਆਸੀ ਰੇੜਕਾ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਮਸਲੇ ‘ਤੇ ਵਿਰੋਧੀ ਪਾਰਟੀਆਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਇਸ ਦੇ ਚਲਦਿਆਂ ਹੁਣ ਇਸ ਮਸਲੇ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਵੀ ਸਖਤ ਪ੍ਰਤੀਕਿਿਰਆ ਦਿੱਤੀ ਹੈ। ਬਰਾੜ ਦਾ ਕਹਿਣਾ ਹੈ ਕਿ ਪੰਜਾਬ ਅੰਦਰ ਅਮਨ ਕਨੂੰਨ ਦੀ ਸਥਿਤੀ ਲਗਾਤਾਰ ਖਰਾਬ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਲ੍ਹਾਂ ਅੰਦਰ ਖੁਦਕੁਸ਼ੀ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ।