Home Latest News ਗੁਰਦਾਸਪੁਰ ‘ਚ ਵਾਪਰੀ ਵੱਡੀ ਵਾਰਦਾਤ, ਡੀ.ਜੀ.ਪੀ. ਨੇ ਵੀ ਦਿੱਤੇ ਸਖਤ ਹੁਕਮ

ਗੁਰਦਾਸਪੁਰ ‘ਚ ਵਾਪਰੀ ਵੱਡੀ ਵਾਰਦਾਤ, ਡੀ.ਜੀ.ਪੀ. ਨੇ ਵੀ ਦਿੱਤੇ ਸਖਤ ਹੁਕਮ

0
ਗੁਰਦਾਸਪੁਰ ‘ਚ ਵਾਪਰੀ ਵੱਡੀ ਵਾਰਦਾਤ, ਡੀ.ਜੀ.ਪੀ. ਨੇ ਵੀ ਦਿੱਤੇ ਸਖਤ ਹੁਕਮ


ਗੁਰਦਾਸਪੁਰ : ਪੰਜਾਬ ਅੰਦਰ ਅਮਨ ਕਨੂੰਨ ਦੀ ਸਥਿਤੀ ਲਗਾਤਾਰ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਇਸ ਦੇ ਚਲਦਿਆਂ ਤਾਜ਼ਾ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਸ਼ਰੇਆਮ ਲੁਟੇਰਿਆਂ ਨੇ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਸ ਤੋਂ ਬਾਅਦ ਪੰਜਾਬ ਪੁਲਿਸ ਦੇ ਡੀ.ਜੀ.ਪੀ. ਦਿਨਕਰ ਗੁਪਤਾ ਵੱਲੋਂ ਵੀ ਸਖਤ ਹੁਕਮ ਦਿੱਤੇ ਗਏ ਹਨ। ਦਰਅਸਲ ਇੱਥੇ ਲੁਟੇਰਿਆਂ ਵੱਲੋਂ ਪਿਸਤੌਲ ਦੀ ਨੋਕ *ਤੇ ਵਰਨਾ ਗੱਡੀ ਖੋਹੀ ਗਈ ਸੀ ਜਿਸ ਤੋਂ ਬਾਅਦ ਦਿਨਕਰ ਗੁਪਤਾ ਨੇ ਚਿੰਤਾ ਜਾਹਰ ਕਰਦਿਆਂ ਅਲਰਟ ਜਾਰੀ ਕਰ ਦਿੱਤਾ ਹੈ। ਜਾਣਕਾਰੀ ਮੁਤਾਬਿਕ ਜੰਮੂ ਕਸ਼ਮੀਰ ਅਤੇ ਹਿਮਾਚਲ ਦੇ ਪੁਲਿਸ ਮੁਖੀਆਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਹੈ।
ਜ਼ਿਕਰ ਏ ਖਾਸ ਹੈ ਕਿ ਗੁਰਦਾਸਪੁਰ ਦੇ ਦੀਨਾਨਗਰ *ਚ ਇੱਕ ਮੰਦਭਾਗੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ ਜਿੱਥੇ ਅੱਤਵਾਦੀਆਂ ਵੱਲੋਂ ਹਥਿਆਰਾਂ ਦੀ ਨੋਕ *ਤੇ ਬੱਸ ਖੋਹਣ ਦੀ ਕੋਸ਼ਿਸ਼ ਕੀਤੀ ਗਈ ਸੀ।ਅਤੇ ਹੁਣ ਫਿਰ ਅਜਿਹੀ ਹੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here