ਪੰਜਾਬ ਅੰਦਰ ਚੱਲ ਰਹੇ ਕਿਸਾਨੀ ਸੰਘਰਸ਼ ਦਰਮਿਆਨ ਭਾਜਪਾ ਆਗੂਆਂ ‘ਚ ਪੈ ਰਹੀ ਆਪਸੀ ਫੁੱਟ ਵੀ ਲਗਾਤਾਰ ਵਧਦੀ ਜਾ ਰਹੀ ਹੈ।ਇਸੇ ਦਰਮਿਆਨ ਭਾਜਪਾ ਦੇ ਪੰਜਾਬ ਇਕਾਈ ਦੇ ਆਗੂ ਵੀ ਭਾਜਪਾ ਦਾ ਸਾਥ ਛੱਡਣ ਲੱਗ ਪਏ ਹਨ।ਇਸ ਦੇ ਚਲਦਿਆਂ ਭਾਜਪਾ ਦੇ ਸੀਨੀਅਰ ਆਗੂ ਕੀਮਤੀਲਾਲ ਭਗਤ ਨੇ ਭਾਜਪਾ ਦਾ ਸਾਥ ਛੱਡ ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ।ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਮਤੀਲਾਲ ਭਗਤ ਦਾ ਸਵਾਗਤ ਕੀਤਾ।
ਇਸ ਮੌਕੇ ਬੋਲਦਿਆਂ ਕੀਮਤੀਲਾਲ ਭਗਤ ਨੇ ਬੋਲਦਿਆਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਉਨ੍ਹਾਂ ਲਈ ਕਰਵਾਏ ਗਏ ਕੰਮਾਂ ‘ਤੇ ਵੀ ਪ੍ਰਤ਼ੀਕਿਿਰਆ ਦਿੱਤੀ।,ਇਸ ਮੌਕੇ ਕੀਮਤੀ ਲਾਲ ਭਗਤ ਨੇ ਕੈਪਟਨ ਅਮਰਿੰਦਰ ਸਿੰਘ ਬਾਰੇ ਵੀ ਸਖਤ ਪ੍ਰਤੀਕਿਿਰਆ ਦਿੱਤੀ।