ਬਟਾਲਾ ਵਿੱਚ ਆਪਣੇ ਨਰਾਜ ਸਾਥੀ ਨੂੰ ਮਨਾਉਣ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਲਈ ਤਿੱਖੀ ਸ਼ਬਦਾਵਲੀ ਵਰਤੀ ਹੈ। ਬਾਦਲ ਨੇ ਕਿਹਾ ਹੈ ਕਿ ਨਵਜੋਤ ਸਿੱਧੂ ਤਾਂ ਪਾਗਲ ਹੈ ਤੇ ਤਾਂ ਹੀ ਪਾਗਲਾਂ ਵਾਲੀਆਂ ਹਰਕਤਾਂ ਕਰਦਾ ਹੈ। ਮੀਡੀਆ ਨਾਲ ਗੱਲ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕੀ ਭਾਜਪਾ, ਸੁਖਦੇਵ ਢੀਂਡਸਾ ਅਤੇ ਕੈਪਟਨ ਅਮਰਿੰਦਰ ਦੇ ਗਠਜੋੜ ਦਾ ਕੋਈ ਵਜੂਦ ਨਹੀਂ ਹੈ ਤੇ ਇਨ੍ਹਾਂ ਕੋਲੋਂ ਕੁੱਝ ਨਹੀਂ ਮਿਲੇਗਾ। ਸੁਖਬੀਰ ਬਾਦਲ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈਕੇ ਜੋ ਲੈਟਰ ਬਾਹਰ ਆਈ ਹੈ ਉਸਦੀ ਜਾਂਚ ਹੋਣੀ ਚਾਹੀਦੀ ਹੈ। ਇਹ ਵੀ ਦੱਸ ਦਈਏ ਕਿ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਨੇ ਸੁਖਬੀਰ ਵਾਹਲਾ ਦੀ ਥਾਂ ਸੁੱਚਾ ਸਿੰਘ ਛੋਟੇ ਪੁਰ ਨੂੰ ਸੀਟ ਦਿੱਤੀ ਹੈ ਤੇ ਵਾਹਲਾ ਪਾਰਟੀ ਨਾਲ ਨਾਰਾਜ ਚੱਲ ਰਹੇ ਸਨ। ਪਰ ਸੁਖਬੀਰ ਬਾਦਲ ਦੀ ਫੇਰੀ ਤੋਂ ਬਾਅਦ ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਨਾਲ ਹਨ।