ਲੁਧਿਆਣਾ ਬੰਬ ਧਮਾਕੇ ਵਿਚ ਜਸਵਿੰਦਰ ਸਿੰਘ ਮੁਲਤਾਨੀ ਨੂੰ ਗ੍ਰਿਫਤਾਰ ਕੀਤਾ ਗਿਆ। ਸੂਤਰਾਂ ਦੇ ਹਵਾਲੇ ਨਾਲ ਖਬਰ ਹੈ ਕਿ ਜਸਵਿੰਦਰ ਦੇ ਤਾਰ ਲੁਧਿਆਣਾ ਧਮਾਕੇ ਨਾਲ ਜੁੜੇ ਹੋਏ ਹਨ। ਜਸਵਿੰਦਰ ਸਿੰਘ ਮੁਲਤਾਨੀ ਹੁਸ਼ਿਆਰਪੁਰ ਦੇ ਮੁਕੇਰੀਆਂ ਦੇ ਪਿੰਡ ਮੰਸੂਰਪੁਰ ਨਾਲ ਸੰਬੰਧਿਤ ਹੈ। ਸੂਤਰਾਂ ਅਨੁਸਾਰ ਜਸਵਿੰਦਰ ਨੂੰ ਜਰਮਨ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਹਾਲਾਂਕਿ ਜਸਵਿੰਦਰ ਦੇ ਪਿਤਾ ਦਾ ਕਹਿਣਾ ਹੈ ਕਿ ਉਸਦੇ ਸਾਰੇ ਬੱਚੇ ਜਰਮਨ ਵਿਚ ਰਹਿੰਦੇ ਹਨ ਤੇ ਪਿਛਲੇ 50 ਸਾਲ ਤੋਂ ਉਨ੍ਹਾਂ ਨਾਲ ਕੋਈ ਸੰਪਰਕ ਨਹੀਂ ਹੈ। ਉਨ੍ਹਾਂ ਇਲਜਾਮ ਲਗਾਇਆ ਕਿ ਉਨ੍ਹਾਂ ਦੇ ਬੱਚਿਆਂ ਨੂੰ ਫਸਾਇਆ ਜਾ ਰਿਹਾ ਹੈ।