Home Amritsar ਅੰਮ੍ਰਿਤਸਰ ‘ਚ ਗੁਰਦੁਆਰਾ ਸਾਹਿਬ ਅੰਦਰ ਲੱਗੀ ਭਿਆਨਕ ਅੱਗ

ਅੰਮ੍ਰਿਤਸਰ ‘ਚ ਗੁਰਦੁਆਰਾ ਸਾਹਿਬ ਅੰਦਰ ਲੱਗੀ ਭਿਆਨਕ ਅੱਗ

0
ਅੰਮ੍ਰਿਤਸਰ ‘ਚ ਗੁਰਦੁਆਰਾ ਸਾਹਿਬ ਅੰਦਰ ਲੱਗੀ ਭਿਆਨਕ ਅੱਗ

ਅੰਮ੍ਰਿਤਸਰ ਭੀੜ ਵਾਲੇ ਇਲਾਕੇ ਵਿੱਚ ਟੈਲੀਫੋਨ ਐਕਸਚੇਂਜ ਦੇ ਲਾਗੇ ਗੁਰਦੁਆਰਾ ਸਾਹਿਬ ਹਵੇਲੀ ਅਰੂੜ ਸਿੰਘ ਦੇ ਅੰਦਰ ਅਚਾਨਕ ਅੱਗ ਲੱਗ ਗਈ। ਮੌਕੇ ‘ਤੇ ਮਿਲੀ ਜਾਣਕਾਰੀ ਮੁਤਾਬਕ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਇਸ ਘਟਨਾ ਵਿੱਚ ਗੁਰਦੁਆਰਾ ਸਾਹਿਬ ਅੰਦਰ ਬਿਰਾਜਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਕੋਈ ਨੁਕਾਸਨ ਨਹੀਂ ਪਹੁੰਚਿਆ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀਆਂ ਗੱਡੀਆ ਨੇ ਅੱਗ ‘ਤੇ ਸਮੇਂ ਸਿਰ ਕਾਬੂ ਪਾ ਕੇ ਵੱਡੀ ਘਟਨਾ ਹੋਣ ਤੋਂ ਬਚਾਅ ਲਿਆ।

ਮੌਕੇ ‘ਤੇ ਪਹੁੰਚੇ ਫਾਇਰ ਬ੍ਰਿਗੇਡ ਦੇ ਅਧਿਕਾਰੀ ਲਵਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਨੂੰ ਘਟਨਾ ਦੀ ਸੂਚਨਾ ਫੋਨ ‘ਤੇ ਦਿੱਤੀ ਗਈ, ਜਿਸ ਤੋਂ ਬਾਅਦ ਬਿਨ੍ਹਾਂ ਦੇਰੀ ਘਟਨਾ ਵਾਲੀ ਥਾਂ ‘ਤੇ ਪਹੁੰਚੀਆ ਫਾਇਰ ਬਿਗ੍ਰੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚੇ ਕਿ ਅੱਗ ‘ਤੇ ਕਾਬੂ ਪਾ ਲਿਆ।

LEAVE A REPLY

Please enter your comment!
Please enter your name here