ਲੁਧਿਆਣਾ ਦੇ ਅਗਰਨਗਰ ਦੀ ਰਹਿਣ ਵਾਲੀ ਲੜਕੀ ਮਾਨਵੀ ਗੁਪਤਾ ਨੇ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਲੜਕੀ ਦਾ 6 ਸਾਲ ਪਹਿਲਾਂ ਵਿਆਹ ਹੋਇਆ ਸੀ। ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੇ ਸਹੁਰਾ ਪਰਿਵਾਰ ਤੇ ਉਸ ਨੂੰ ਬੀਤੇ ਕਈ ਸਾਲਾਂ ਤੋਂ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਵੀ ਲਗਾਏ। ਹਾਲਾਂਕਿ ਪੁਲੀਸ ਇਸ ਨੂੰ ਖੁਦਕੁਸ਼ੀ ਦੇ ਰੂਪ ਚ ਦੇਖ ਰਹੀ ਹੈ। ਜਦਕਿ ਪਰਿਵਾਰਕ ਮੈਂਬਰਾਂ ਦਾ ਇਲਜ਼ਾਮ ਹੈ ਕਿ ਉਨ੍ਹਾਂ ਦੀ ਬੇਟੀ ਨੇ ਖੁਦਕੁਸ਼ੀ ਨਹੀਂ ਕੀਤੀ ਸਗੋਂ ਉਸ ਨੂੰ ਮਾਰਿਆ ਗਿਆ। ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।