ਅੰਮ੍ਰਿਤਸਰ ਸਾਹਿਬ : ਪੰਜਾਬ ਅੰਦਰ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਾਮਲਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਹੁਣ ਐੱਸ.ਜੀ.ਪੀ.ਸੀ. ਵੀ ਸਖਤ ਹੋ ਗਈ ਹੈ ਅਤੇ ਲਗਾਤਾਰ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਜਾ ਰਿਹਾ ਹੈ।
ਇਸ ਦੇ ਚਲਦਿਆਂ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਕਈ ਅਧਿਕਾਰੀਆਂ ਖਿਲਾਫ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਹੈ।ਜ਼ਿਕਰ ਏ ਖਾਸ ਹੈ ਕਿ ਸਾਲ 2016 ‘ਚ ਗੁਰੂ ਗ੍ਰੰਥ ਸਾਹਿਬ ਭਵਨ ‘ਚ ਬਿਜਲੀ ਦੇ ਸਾਰਟ ਸਰਕਟ ਕਾਰਨ ਅੱਗ ਲੱਗ ਗਈ ਸੀ ਜਿਸ ਕਾਰਨ ਵੱਡੀ ਗਿਣਤੀ ‘ਚ ਸਰੂਪ ਨੁਕਸਾਨ ਗਏ ਸਨ। ਉਸ ਸਮੇਂ ਇਹ ਕਿਹਾ ਗਿਆ ਸੀ ਕਿ ਸਿਰਫ 5 ਸਰੂਪ ਨੁਕਸਾਨੇ ਗਏ ਹਨ ਅਤੇ ਫਿਰ ਇਹ ਗਿਣਤੀ 9 ਦੱਸੀ ਗਈ ।
ਉਸ ਤੋਂ ਬਾਅਦ 80 ਸਰੂਪਾਂ ਦੀ ਗੱਲ ਕਹੀ ਗਈ।ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਮੈਂਬਰ ਕੰਵਲਜੀਤ ਸਿੰਘ ਦੇ ਸੇਵਾ ਮੁਕਤ ਹੋਣ ਸਮੇਂ ਇਹ ਮਾਮਲਾ ਉਜਾਗਰ ਹੋਇਆ ਤਾਂ 264 ਸਰੂਪ ਕਿਹਾ ਗਿਆ। ਇਸ ਮਾਮਲੇ ਦੀ ਜਾਂਚ ਹੋਈ ਤਾਂ ਹੁਣ ਇਹ ਕਿਹਾ ਜਾ ਰਿਹਾ ਹੈ ਕਿ 300 ਤੋਂ ਵਧੇਰੇ ਸਰੂਪ ਲਾਪਤਾ ਹਨ। ਇਸ ਮਸਲੇ *ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖਤ ਐਕਸ਼ਨ ਲਿਆ ਗਿਆ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅੱਜ ਲੋੜ ਹੈ ਕਿ ਸ਼੍ਰੋਮਣੀ ਕਮੇਟੀ ਦਾ ਹਰ ਅਧਿਕਾਰੀ ਪੂਰੀ ਸੰਜੀਦਗੀ ਨਾਲ ਆਪਣੀ ਜਿੰਮੇਵਾਰੀ ਨਿਭਾਏ।ਉਨ੍ਹਾਂ ਕਿਹਾ ਕਿ ਸੰਸਥਾ ‘ਚ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਬੇਈਮਾਨੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਾਂਚ ਰਿਪੋਰਟ ਅਨੁਸਾਰ ਕੰਵਲਜੀਤ ਸਿੰਘ ਜੋ ਸੇਵਾ ਮੁਕਤ ਹੋ ਗਏ ਹਨ ਉਨ੍ਹਾਂ ਦੇ ਫੰਡਾਂ ‘ਤੇ ਰੋਕ ਲਾ ਦਿੱਤੀ ਗਈ ਹੈ।ਇਸ ਤੋਂ ਇਲਾਵਾ ਲੌਂਗੋਵਾਲ ਵੱਲੋਂ ਫੌਜਦਾਰੀ ਪਰਚਾ ਦਰਜ ਕਰਵਾਉਣ ਦੀ ਗੱਲ ਵੀ ਕਹੀ ਹੈ।
ਉਨ੍ਹਾਂ ਦੱਸਿਆ ਕਿ ਬਾਜ ਸਿੰਘ ਕਲਰਕ, ਗੁਰਬਚਨ ਸਿੰਘ ਮੀਤ ਸਕੱਤਰ, ਦਲਬੀਰ ਸਿੰਘ ਹੈਲਪਰ, ਨੂੰ ਵੀ ਡਿਸਮਿਸ ਕਰ ਦਿੱਤਾ ਗਿਆ ਹੈ ਤੇ ਇਨ੍ਹਾਂ ਖਿਲਾਫ ਪਰਚਾ ਦਰਜ ਕਰਵਾਇਆ ਜਾਵੇਗਾ।ਇਸ ਤੋਂ ਇਲਾਵਾ ਹੋਰ ਵੀ ਕਈ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕੀਤੀ ਗਈ ਹੈ।
