ਚੰਡੀਗੜ੍ਹ : ਸਿਆਸੀ ਘਮਾਸਾਨ ਤੋਂ ਬਾਅਦ ਅੱਜ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਹੋਇਆ । ਇਸ ਦੌਰਾਨ ਕਈ ਵਿਧਾਇਕਾਂ ਨੂੰ ਕੋਰੋਨਾ ਕਾਰਨ ਵਿਧਾਨ ਸਭਾ ਦੇ ਅੰਦਰ ਵੀ ਨਹੀਂ ਜਾਣ ਦਿੱਤਾ ਗਿਆ। ਇਸ ਦੇ ਚਲਦਿਆਂ ਹੁਣ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕੁਲਬੀਰ ਸਿੰਘ ਜੀਰਾ ਦੀ ਕੋਰੋਨਾ ਰਿਪੋਰਟ ਪਾਜ਼ਿਿਟਵ ਆਈ ਹੈ। ਕੁਲਬੀਰ ਸਿੰਘ ਜੀਰਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਵਿਧਾਨ ਸਭਾ ਦੇ ਅੰਦਰ ਮਿਲੇ ਸਨ ਅਤੇ ਇਸ ਦੌਰਾਨ ਮੁੱਖ ਮੰਤਰੀ ਨੇ ਵੀ ਜੀਰਾ ਨੂੰ ਥਾਪੜਾ ਦਿੱਤਾ ਸੀ। ਵਿਧਾਨ ਸਭਾ ਦੇ ਅੰਦਰ ਜਾਣ ਸਮੇਂ ਜੀਰਾ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਸੀ। ਜਾਣਕਾਰੀ ਮੁਤਾਬਿਕ ਹੁਣ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ਿਿਟਵ ਆਈ ਹੈ।
