ਸੁਨਾਮ : ਸਿਆਸੀ ਖਿੱਚੋਤਾਣ ਤੋਂ ਬਾਅਦ ਆਖਰਕਾਰ ਬੀਤੀ ਕੱਲ੍ਹ ਵਿਧਾਨ ਸਭਾ ਦਾ ਮਾਨਸੂਨ ਇਜਲਾਸ ਹੋ ਨਿੱਬੜਿਆ।ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕਈ ਆਗੂਆਂ ਨੂੰ ਕੋਰੋਨਾ ਕਾਰਨ ਵਿਧਾਨ ਸਭਾ ਦੇ ਅੰਦਰ ਵੀ ਐਂਟਰੀ ਨਹੀਂ ਮਿਲੀ । ਜਿਸ ਕਾਰਨ ਵੱਡੇ ਪੱਧਰ ‘ਤੇ ਵਿਧਾਨ ਸਭਾ ਦੇ ਅੰਦਰ ਹੰਗਾਮਾ ਹੋਇਆ। ਪਰ ਇੰਨੇ ਪੁਖਤਾ ਪ੍ਰਬੰਧਾਂ ਦੇ ਬਾਵਜੂਦ ਵੀ ਵਿਧਾਨ ਸਭਾ ਦੇ ਅੰਦਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦੋ ਸਾਥੀ ਕੋਰੋਨਾ ਪਾਜ਼ਿਿਟਵ ਪਾਏ ਗਏ। ਇਨ੍ਹਾਂ ਦੋ ਵਿਧਾਇਕਾਂ ਵੱਲੋਂ ਵਿਧਾਨ ਸਭਾ ਦੇ ਸੈਸ਼ਨ ‘ਚ ਵੀ ਸ਼ਮੂਲੀਅਤ ਕੀਤੀ ਗਈ ਸੀ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂ ਅਮਨ ਅਰੋੜਾ ਭੜਕ ਉੱਠੇ ਹਨ। ਉਨ੍ਹਾਂ ਕਿਹਾ ਕਿ ਇਹ ਤਾਂ ਦੀਵੇ ਥੱਲੇ ਹਨੇਰਾ ਵਾਲੀ ਗੱਲ ਹੈ ਕਿਉ਼ਂਕਿ ਉਨ੍ਹਾਂ ਦੀ ਪਾਰਟੀ ਦੇ ਆਗੂਆਂ ਨੂੰ ਵਿਧਾਨ ਸਭਾ ਦੇ ਅੰਦਰ ਜਾਣ ਨਹੀਂ ਦਿੱਤਾ ਗਿਆ ਪਰ ਕਾਂਗਰਸ ਪਾਰਟੀ ਦੇ ਦੋ ਵਿਧਾਇਕ ਕੋਰੋਨਾ ਪਾਜ਼ਿਿਟਵ ਪਾਏ ਗਏ ਹਨ।