ਨਵੀਂ ਦਿੱਲੀ : ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦਾ ਅੱਜ ਜਨਮ ਦਿਨ ਹੈ ਜਿਸ ਨੂੰ ਪੂਰੇ ਦੇਸ਼ ਅੰਦਰ ਰਾਸ਼ਟਰੀ ਖੇਡ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ ਹਰ ਕੋਈ ਮੇਜਰ ਧਿਆਨ ਚੰਦ ਨੂੰ ਯਾਦ ਕਰ ਰਿਹਾ ਹੈ ਅਤੇ ਸ਼ਰਧਾ ਦੇ ਫੁੱਲ ਭੇਂਟ ਕਰ ਰਿਹਾ ਹੈ। ਇਸ ਦੇ ਚਲਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਰਾਸ਼ਟਰੀ ਖੇਡ ਦਿਵਸ ਮੌਕੇ ਵਿਸ਼ੇਸ ਤੌਰ ‘ਤੇ ਯਾਦ ਕੀਤਾ ਗਿਆ। ਪੀ.ਐੱਮ ਮੋਦੀ ਨੇ ਟਵੀਟਰ ਜਰੀਏ ਹਾਕੀ ਖਿਡਾਰੀ ਨੂੰ ਯਾਦ ਕਰਦਿਆਂ ਲਿਿਖਆ ਕਿ ਅੱਜ ਰਾਸ਼ਟਰੀ ਖੇਡ ਦਿਵਸ ਮੌਕੇ ਅਸੀਂ ਮੇਜਰ ਧਿਆਨ ਚੰਦ ਨੂੰ ਸ਼ਰਧਾ ਦੇ ਫੁੱਲ ਭੇਂਟ ਕਰ ਰਹੇ ਹਾਂ ਜਿਨ੍ਹਾਂ ਦੀ ਹਾਕੀ ਸਟਿੱਕ ਨੇ ਜ਼ੋ ਕਮਾਲ ਕੀਤਾ ਉਹ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
ਜ਼ਿਕਰ ਏ ਖਾਸ ਹੈ ਕਿ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦਾ ਜਨਮ 29 ਅਗਸਤ 1905 ਨੂੰ ਹੋਇਆ ਸੀ ਤੇ ਉਨ੍ਹਾਂ ਨੇ ਆਪਣੀ ਕਰੀਅਰ ‘ਚ 570 ਗੋਲ ਕੀਤੇ ਸਨ ਜਿਸ ਕਾਰਨ ਉਨ੍ਹਾਂ ਨੂੰ ਹਾਕੀ ਦਾ ਜਾਦੂਗਰ ਵੀ ਕਿਹਾ ਜਾਂਦਾ ਹੈ। ਇਸ ਮਹਾਨ ਖਿਡਾਰੀ ਦੀ ਯਾਦ ਵਿੱਚ ਹੀ ਸਪੋਰਟਸ ਡੇਅ ਮਨਾਇਆ ਜਾਂਦਾ ਹੈ। ਇਸ ਮੌਕੇ ਰਾਸ਼ਟਰਪਤੀ ਵੱਲੋਂ ਵੀ ਵਧਾਈ ਦਿੱਤੀ ਗਈ ਹੈ।