ਸੁਨਾਮ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਡਾ ਝਟਕਾ ਦਿੰਦਿਆਂ ਬੀਤੇ ਸਰਕਾਰੀ ਹਸਪਤਾਲਾਂ ਦੀਆਂ ਸਿਹਤ ਸੇਵਾਵਾਂ ਦੀਆਂ ਦਰਾਂ *ਚ ਭਾਰੀ ਵਾਧਾ ਕਰ ਦਿੱਤਾ ਹੈ। ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ ਦਾ ਪਾਰਾ ਗਰਮਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਇਸ ਮਸਲੇ *ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ ਨੇ ਵੀ ਸਖਤ ਪ੍ਰਤੀਕਿਿਰਆ ਦਿੱਤੀ ਹੈ। ਅਮਨ ਅਰੋੜਾ ਦਾ ਕਹਿਣਾ ਹੈ ਕਿ ਸਰਕਾਰੀ ਹਸਪਤਾਲਾਂ ਦੀ ਹਾਲਤ ਪਹਿਲਾਂ ਹੀ ਬਦਤਰ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਜਿਸ ਸਮੇਂ ਸਰਕਾਰਾਂ ਲੋਕਾਂ ਦੀ ਮਦਦ ਕਰਨ ਤੇ ਲੱਗੀਆਂ ਹੋਈਆਂ ਨੇ ਉਸ ਸਮੇਂ ਪੰਜਾਬ ਸਰਕਾਰ ਹਸਪਤਾਲਾਂ ਦੀਆਂ ਫੀਸਾਂ ਵਧਾ ਰਹੀ ਹੈ।ਅਮਨ ਅਰੋੜਾ ਦਾ ਕਹਿਣਾ ਹੈ ਕਿ ਅੱਜ ਇੱਕ ਪਾਸੇ ਜਿੱਥੇ ਲੋਕ ਪਹਿਲਾਂ ਹੀ ਬੇਰੁਜ਼ਗਾਰ ਹੋ ਰਹੇ ਹਨ ਅਜਿਹੇ ਵਿੱਚ ਪੰਜਾਬ ਸਰਕਾਰ ਹਸਪਤਾਲਾਂ ਦੀਆਂ ਫੀਸਾਂ ਵਧਾ ਰਹੀ ਹੈ ਤੇ ਮੁਲਾਜ਼ਮਾਂ ਦੀਆਂ ਤਨਖਾਹਾਂ ‘ਚ ਕਟੌਤੀਆਂ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਅੱਜ ਹਾਲਾਤ ਇਹ ਹਨ ਕਿ ਸਰਕਾਰੀ ਹਸਪਤਾਲ ਖੁਦ ਹੀ ਆਈ.ਸੀ.ਯੂ. ‘ਚ ਹਨ ਤੇ ਜੋ ਕੋਈ ਭੁੱਲੇ ਭਟਕੇ ਉੱਥੇ ਪਹੁੰਚ ਜਾਂਦਾ ਹੈ ਤਾਂ ਉਸ ਨੂੰ ਇਸ ਤਰ੍ਹਾਂ ਲੁੱਟਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਲੋਕ ਵਿਰੋਧੀ ਫੈਸਲਾ ਹੋਰ ਕੋਈ ਵੀ ਨਹੀਂ ਹੋ ਸਕਦਾ।
ਸਰਕਾਰੀ ਹਸਪਤਾਲਾਂ ਦੀਆਂ ਫੀਸ ਦਰਾਂ ‘ਚ ਹੋਇਆ ਭਾਰੀ ਵਾਧਾ, ਵਾਧੇ ਨੂੰ ਲੈ ਕੇ ਗਰਮਾਈ ਪੰਜਾਬ ਦੀ ਸਿਆਸਤ
Notice: Undefined index: widget_id in /home/y3vv8xz5t1ih/public_html/sanjhatv.ca/wp-content/plugins/td-composer/legacy/common/wp_booster/td_wp_booster_functions.php on line 2946